ਅੰਮ੍ਰਿਤਸਰ 'ਚ ਸੀ. ਸੀ. ਟੀ. ਵੀ. ਕੈਮਰੇ ਤੇ ਜੇਲਾਂ 'ਚ ਲੱਗਣਗੇ ਜੈਮਰ - RV News - Latest Punjabi News

ਅੰਮ੍ਰਿਤਸਰ 'ਚ ਸੀ. ਸੀ. ਟੀ. ਵੀ. ਕੈਮਰੇ ਤੇ ਜੇਲਾਂ 'ਚ ਲੱਗਣਗੇ ਜੈਮਰ
ਸੂਬਾ ਸਰਕਾਰ ਦੀ ਜੁਰਮਾਂ ਪ੍ਰਤੀ 'ਜ਼ੀਰੋ ਟਾਲਰੈਂਸ' ਨੀਤੀ ਹੈ ਅਤੇ ਪੰਜਾਬ ਵਿਚ ਕਿਸੇ ਵੀ ਹੀਲੇ ਜੁਰਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋੜ ਪੈਣ 'ਤੇ ਹਾਲਾਤ 'ਤੇ ਕਾਬੂ ਪਾਉਣ ਲਈ ਪੁਲਸ ਮਹਿਕਮੇ ਨੂੰ ਹੋਰ ਵੱਧ ਸ਼ਕਤੀਆਂ ਨਾਲ ਲੈਸ ਕੀਤਾ ਜਾਵੇਗਾ ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੁਲਸ ਲਾਈਨ ਵਿਖੇ ਇਕ ਪ੍ਰੈੱਸ ਮਿਲਣੀ ਦੌਰਾਨ ਕੀਤਾ ਸਿੱਧੂ ਨੇ ਕਿਹਾ ਕਿ ਬੀਤੇ ਡੇਢ ਸਾਲ ਤੋਂ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਹੋਈਆਂ ਹੱਤਿਆਵਾਂ ਦੇ ਕੇਸ ਪੁਲਸ ਵੱਲੋਂ ਸੁਲਝਾ ਲਏ ਗਏ ਹਨ ਅਤੇ ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਵੀ ਭੇਜ ਦਿੱਤਾ ਗਿਆ ਹੈ ਉਨ੍ਹਾਂ ਅੰਮ੍ਰਿਤਸਰ ਸ਼ਹਿਰ ' ਹੋਏ ਹਿੰਦੂ ਸੰਗਠਨ ਨੇਤਾ ਵਿਪਨ ਸ਼ਰਮਾ ਦੇ ਕਤਲ ਦਾ ਖੁਲਾਸਾ ਕਰਦਿਆਂ ਕਿਹਾ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਾਰੇ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਪੁਲਸ ਇਨ੍ਹਾਂ ਮੁਲਜ਼ਮਾਂ ਦੇ ਕਾਲਰ ਨੂੰ ਹੱਥ ਪਾ ਲਵੇਗੀ ਸਿੱਧੂ ਨੇ ਕਿਹਾ ਕਿ ਜਲਦ ਹੀ ਅੰਮ੍ਰਿਤਸਰ ਵਿਚ ਘਰਾਂ ਦੇ ਬਾਹਰ ਸੀ. ਸੀ. ਟੀ. ਵੀ. ਕੈਮਰੇ ਲਾਏ ਜਾਣਗੇ, ਜਿਸ ਸਬੰਧੀ ਲੋੜੀਂਦੇ ਫੰਡ ਇੰਪਰੂਵਮੈਂਟ ਟਰੱਸਟ ਕੋਲ ਮੌਜੂਦ ਹਨ ਇਸ ਤੋਂ ਇਲਾਵਾ ਕੇਂਦਰੀ ਜੇਲਾਂ ਦੇ ਅੰਦਰ ਵੀ ਸਰਕਾਰ ਜੈਮਰ ਲਾਉਣ ਜਾ ਰਹੀ ਹੈ ਤਾਂ ਜੋ ਜੇਲ ਅੰਦਰੋਂ ਹੋਣ ਵਾਲੀ ਕਿਸੇ ਵੀ ਅਪਰਾਧਿਕ ਜਾਂ ਗੈਰ-ਕਾਨੂੰਨੀ ਕਾਰਵਾਈ ਉਪਰ ਬਾਜ਼ ਅੱਖ ਰੱਖੀ ਜਾ ਸਕੇ ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਦੇ ਦਿਲੋਂ-ਦਿਮਾਗ 'ਤੇ ਪੁਲਸ ਦੀ ਛਵੀ ਦਾ ਡਰ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਕਿਸੇ ਵੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਸੋਚਣ 'ਤੇ ਮਜਬੂਰ ਹੋਣ ਜੁਰਮ 'ਤੇ ਕਾਬੂ ਪਾਉਣ ਲਈ ਅੰਮ੍ਰਿਤਸਰ ਪੁਲਸ ਦਾ ਬੀ. ਐੱਸ. ਐੱਫ. ਨਾਲ ਪੂਰਾ ਤਾਲਮੇਲ ਹੈ ਅਮਨ-ਕਾਨੂੰਨ ਬਣਾਏ ਰੱਖਣ ਵਿਚ ਕਿਸੇ ਵੀ ਸੂਰਤ ' ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ  ਆਈ. ਜੀ. ਬਾਰਡਰ ਜ਼ੋਨ ਸੁਰਿੰਦਰਪਾਲ ਪਰਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਪੁਲਸ ਦੀ ਕਾਰਗੁਜ਼ਾਰੀ ਵਿਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਦਬਾਅ ਨਹੀਂ ਹੋਵੇਗਾ ਤੇ ਨਾ ਹੀ ਪੁਲਸ ਨੂੰ ਵਿਭਾਗੀ ਫੰਡਾਂ ਦੀ ਕਮੀ ਹੀ ਆਉਣ ਦਿੱਤੀ ਜਾਵੇਗੀ
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜ਼ਿਲਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰੇਕ ਕੰਮ ਦੀ ਫੀਡਬੈਕ ਲਈ ਜਾਂਦੀ ਹੈ, ਜਿਸ ਕਾਰਨ ਅਫਸਰਾਂ ਨੂੰ ਕੰਮ ਕਰਨ ਦਾ ਕਾਫੀ ਉਤਸ਼ਾਹ ਮਿਲਦਾ ਹੈ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਮਨ-ਸ਼ਾਂਤੀ ਬਹਾਲ ਰੱਖਣ ਲਈ ਖੁੱਲ੍ਹੀ ਛੋਟ ਦਿੱਤੀ ਗਈ ਹੈ

Comments